ਰਾਜਾ ਵੜਿੰਗ ਵੱਲੋਂ ਟਾਟਾ ਮੋਟਰਜ਼ ਨੂੰ 10 ਨਵੰਬਰ ਤੱਕ ਹਰ ਹੀਲੇ 842 ਬੱਸ ਚਾਸੀਆਂ ਮੁਹੱਈਆ ਕਰਾਉਣ ਦੀ ਹਦਾਇਤ


 ਰਾਜਾ ਵੜਿੰਗ ਵੱਲੋਂ ਟਾਟਾ ਮੋਟਰਜ਼ ਨੂੰ 10 ਨਵੰਬਰ ਤੱਕ ਹਰ ਹੀਲੇ 842 ਬੱਸ ਚਾਸੀਆਂ ਮੁਹੱਈਆ ਕਰਾਉਣ ਦੀ ਹਦਾਇਤ


ਕੰਪਨੀ ਦੇ ਨੁਮਾਇੰਦਿਆਂ ਨੇ ਮੰਤਰੀ ਨੂੰ ਸੌਂਪਿਆ ਸਹਿਮਤੀ ਪੱਤਰ


ਚੰਡੀਗੜ੍ਹ:ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਟਾਟਾ ਮੋਟਰਜ਼ ਦੇ ਨੁਮਾਇੰਦਿਆਂ ਨਾਲ ਹੰਗਾਮੀ ਮੀਟਿੰਗ ਕਰਕੇ ਹਦਾਇਤ ਕੀਤੀ ਕਿ ਉਹ ਹਰ ਹੀਲੇ 10 ਨਵੰਬਰ ਤੱਕ ਸੂਬੇ ਵਿੱਚ ਸਾਰੀਆਂ 842 ਬੱਸ ਚਾਸੀਆਂ ਪੁੱਜਦੀਆਂ ਕਰਨ।


ਪੰਜਾਬ ਭਵਨ ਵਿਖੇ ਟਾਟਾ ਮੋਟਰਜ਼ ਦੇ ਸੀਨੀਅਰ ਮੈਨੇਜਰ ਸ੍ਰੀ ਰਾਮ ਵਿਲਾਸ ਅਤੇ ਡਿਪਟੀ ਜਨਰਲ ਮੈਨੇਜਰ ਸ੍ਰੀ ਵਿਕਾਸ ਕੁਮਾਰ ਨਾਲ ਮੀਟਿੰਗ ਦੌਰਾਨ ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਅਕਤੂਬਰ ਤੋਂ ਪੜਾਅ ਵਾਰ ਚਾਸੀਆਂ ਭੇਜੀਆਂ ਜਾਣ ਅਤੇ ਇਹ ਕਾਰਵਾਈ 10 ਨਵੰਬਰ ਤੱਕ ਚੈਸੀਆਂ ਦੀ ਡਿਲੀਵਰੀ ਯਕੀਨੀ ਬਣਾਉਣ। ਕੰਪਨੀ ਦੇ ਨੁਮਾਇੰਦਿਆਂ ਨੇ ਰਾਜਾ ਵੜਿੰਗ ਨੂੰ ਸਹਿਮਤੀ ਪੱਤਰ ਸੌਂਪ ਕੇ 842 ਚਾਸੀਆਂ ਮਿੱਥੇ ਸਮੇਂ ਮੁਤਾਬਕ ਮੁਹੱਈਆ ਕਰਾਉਣ ਲਈ ਕਿਹਾ।



0/Post a Comment/Comments

Stay Conneted

Like Us